ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਫੈਸਲੇ ਦੇ ਬਾਅਦ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਖਿਰ ਸੱਚਾਈ ਦੀ ਹੋਈ ਜਿੱਤ… ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਈਡਿੰਗ ਅਫਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ…..ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ
ਦੱਸ ਦੇਈਏ ਕਿ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਨਿਆਇਕ ਅਧਿਕਾਰੀ ਤੋਂ ਉਨ੍ਹਾਂ 8 ਬੈਲੇਟ ਪੇਪਰ ਨੂੰ ਦਿਖਾਉਣ ਲਈ ਕਿਹਾ ਜਿਨ੍ਹਾਂ ਨੂੰ ਉਨ੍ਹਾਂ ਨੇ ਰੱਦ ਕੀਤਾ ਸੀ। ਬੈਲੇਟ ਪੇਪਰ ਸੁਪਰੀਮ ਕੋਰਟ ਦੀ ਬੈਂਚ ਨੂੰ ਸੌਂਪਿਆ ਗਿਆ। ਸੁਪਰੀਮ ਕੋਰਟ ਨੇ ਗੌਰ ਕੀਤਾ ਕਿ ਸਾਰੇ ਰੱਦ ਕੀਤੇ 8 ਬੈਲੇਟ ਪੇਪਰ ਵਿਚ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਦੇ ਪੱਖ ਵਿਚ ਵੋਟ ਪਏ ਹਨ। ਇਸ ਲਈ ਸੁਪਰੀਮ ਕੋਰਟ ਵੱਲੋਂ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਗਿਆ।