ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ ਅਤੇ ਪੰਜਾਬੀ ਗਾਇਕ ਦੋਸਾਂਝ ਨਾਲ ਮੁਲਾਕਾਤ ਕੀਤੀ। ਕੈਨੇਡੀਅਨ ਦੇ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਦੇਖ ਕੇ ਦਿਲਜੀਤ ਨੇ ਪਹਿਲਾਂ ਉਨ੍ਹਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ PM ਟਰੂਡੋ ਨੂੰ ਗਲੇ ਲਗਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿਲਜੀਤ ਦੇ ਕਰੂ ਮੈਂਬਰਾਂ ਨਾਲ ਖੂਬ ਮਸਤੀ ਕੀਤੀ।
ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਦੋਸਾਂਝ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ – “ਮੈਂ ਦਿਲਜੀਤ ਦੋਸਾਂਝ ਨੂੰ ਉਸਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਪਹੁੰਚਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਮੁੰਡਾ ਇਤਿਹਾਸ ਰਚ ਸਕਦਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ।
ਵਿਭਿੰਨਤਾ ਸਿਰਫ ਸਾਡੀ ਤਾਕਤ ਨਹੀਂ ਹੈ, ਇਹ ਸਾਡੀ ਮਹਾਸ਼ਕਤੀ ਹੈ।” ਟਰੂਡੋ ਨੇ ਰੋਜਰਸ ਸੈਂਟਰ ‘ਤੇ ਸਾਰੀਆਂ ਟਿਕਟਾਂ ਵੇਚਣ ‘ਤੇ ਦਿਲਜੀਤ ਨੂੰ ਵਧਾਈ ਵੀ ਦਿੱਤੀ। ਦਿਲਜੀਤ ਨੇ ਪੀਐੱਮ ਟਰੂਡੋ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ- ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਨੂੰ ਮਿਲਣ ਆ ਰਹੇ ਹੋ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਪਰੋਕਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦਿਲਜੀਤ ਦੋਸਾਂਝ ਦੇ ਕੰਸਰਟ ‘ਚ 40 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਉਕਤ ਸਟੇਡੀਅਮ ਬਹੁਤ ਵੱਡਾ ਹੈ ਅਤੇ ਅਜਿਹਾ ਕਦੇ-ਕਦਾਈਂ ਹੀ ਹੋਇਆ ਹੈ ਕਿ ਉਕਤ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹੋਣ, ਦਿਲਜੀਤ ਨੇ ਕੈਨੇਡਾ ‘ਚ ਇਤਿਹਾਸ ਰਚ ਦਿੱਤਾ ਹੈ। ਰੋਜਰਸ ਸੈਂਟਰ ਵਿੱਚ ਪੇਸ਼ਕਾਰੀ ਕਰਨ ਵਾਲਾ ਉਹ ਪਹਿਲਾ ਪੰਜਾਬੀ ਕਲਾਕਾਰ ਬਣ ਗਿਆ ਹੈ ਅਤੇ ਇਸ ਸਟੇਡੀਅਮ ਦੀਆਂ ਟਿਕਟਾਂ ਵਿਕ ਗਈਆਂ ਹਨ। ਇਸ ਨਾਲ ਉਸ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਹੈ ਅਤੇ ਇਤਿਹਾਸ ਰਚਿਆ ਹੈ।