ਆਸਟ੍ਰੇਲੀਆ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੇ ਐਡੀਲੇਡ ਸ਼ਹਿਰ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਵਿਦੇਸ਼ ਗਿਆ ਸੀ। ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣਦੇ ਹੀ ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 ‘ਚ ਪੁੱਤਰ ਵਰਿੰਦਰ ਕੁਮਾਰ ਦੱਤਾ ਵਿਦੇਸ਼ ‘ਚ ਰੋਜ਼ੀ-ਰੋਟੀ ਦੀ ਭਾਲ ‘ਚ ਅਤੇ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਪੁੱਤਰ ਦੇ ਦੋਸਤਾਂ ਤੋਂ ਪਤਾ ਲੱਗਾ ਕਿ ਆਸਟ੍ਰੇਲੀਆ ਦੇ ਐਡੀਲੇਡ ‘ਚ ਇਕ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ ਹੈ। ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਸ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕਣ।