ਪੰਜਾਬੀਆਂ ਵਿਚ ਵਿਦੇਸ਼ਾਂ ਵਿਚ ਜਾ ਕੇ ਸੈੱਟ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ ਪਰ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਆਸਟ੍ਰੇਲੀਆ, ਕੈਨੇਡਾ, ਇੰਗਲੈਂਡ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿਚ ਜਾ ਕੇ ਸੈੱਟ ਹੋਣ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜੋ ਕਦੇ ਉਨ੍ਹਾਂ ਨੇ ਸੁਪਨੇ ਵਿਚ ਵੀ ਨਹੀਂ ਸੋਚਿਆ ਵੀ ਨਹੀਂ ਹੁੰਦਾ ਹੈ।
ਅਜਿਹਾ ਹੀ ਇਕ ਹਾਦਸਾ ਪੰਜਾਬੀ ਨੌਜਵਾਨ ਨਾਲ ਅਮਰੀਕਾ ਵਿਚ ਵਾਪਰਿਆ ਜਿਥੇ ਮਾਛੀਵਾੜਾ ਸਾਹਿਬ ਦੇ ਪਿੰਡ ਸਹਿਜੋ ਮਾਜਰਾ ਦੇ ਵਾਸੀ ਕੇਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਚੰਗੇ ਭਵਿੱਖ ਦੀ ਆਸ ਲਏ ਕੇਹਰ ਸਿੰਘ 6 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਉਹ ਅਮਰੀਕਾ ਦੇ ਕੈਲੀਫੋਰਨੀਆ, ਸਾਊਥ ਲੇਕ ਤਾਹੋਏ ਵਿਖੇ ਰਹਿੰਦਾ ਸੀ ਅਤੇ ਉੱਥੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ ਪਰ ਬੀਤੀ ਰਾਤ ਉਸ ਨੂੰ ਹਾਰਟ ਅਟੈਕ ਆ ਗਿਆ ਤੇ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਜਦੋਂ ਉਹ ਕੰਮ ’ਤੇ ਨਾ ਆਇਆ ਤਾਂ ਉਸ ਦੇ ਸਾਥੀਆਂ ਨੇ ਘਰ ਆ ਕੇ ਦੇਖਿਆ ਤਾਂ ਉਹ ਮ੍ਰਿਤਕ ਹਾਲਤ ਵਿਚ ਪਿਆ ਸੀ ਤੇ ਜਾਂਚ ਵਿਚ ਪਤਾ ਲੱਗਾ ਕਿ ਉਸ ਨੂੰ ਹਾਰਟ ਅਟੈਕ ਆਇਆਹੈ। ਮ੍ਰਿਤਕ ਕੇਹਰ ਸਿੰਘ ਦੀ ਪਤਨੀ ਤੇ ਉਸ ਦੇ 2 ਛੋਟੇ-ਛੋਟੇ ਬੱਚੇ ਪਿੰਡ ਸਹਿਜੋ ਮਾਜਰਾ ਵਿਖੇ ਹੀ ਰਹਿੰਦੇ ਹਨ ਅਤੇ ਉਸ ਦਾ ਪਿਤਾ ਸੁੱਚਾ ਸਿੰਘ ਇਕ ਕਿਸਾਨ ਹੈ। ਕੇਹਰ ਸਿੰਘ ਦੀ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਹੈ।