ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਸੇਵਾਮੁਕਤ DSP ਦੇ ਘਰ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌ.ਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਚਾਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕਠੂਆ ਦੇ ਸ਼ਿਵ ਨਗਰ ਇਲਾਕੇ ‘ਚ ਇਕ ਘਰ ‘ਚ ਜਦੋਂ ਅੱਗ ਲੱਗੀ ਤਾਂ ਉਥੇ ਰਹਿਣ ਵਾਲੇ ਲੋਕ ਸੁੱਤੇ ਪਏ ਸਨ। ਅੱਗ ਲਗਣ ਕਾਰਨ ਘਰ ਦੇ ਅੰਦਰ ਧੂੰਆਂ ਭਰ ਗਿਆ। ਅਧਿਕਾਰੀਆਂ ਨੇ ਦਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 2.30 ਵਜੇ ਜਦੋਂ ਸਥਾਨਕ ਲੋਕਾਂ ਨੇ ਅੱਗ ਲੱਗੀ ਦੇਖੀ ਤਾਂ ਉਹ ਤੁਰਤ ਉਥੇ ਪਹੁੰਚ ਗਏ।ਉਨ੍ਹਾਂ ਦਸਿਆ ਕਿ ਉਸ ਘਰ ਵਿਚ ਰਹਿੰਦੇ ਲੋਕਾਂ ਨੂੰ ਕਠੂਆ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨਾਬਾਲਗਾਂ ਸਮੇਤ ਛੇ ਨੂੰ ਮ੍ਰਿਤਕ ਐਲਾਨ ਦਿਤਾ।

ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਦਸਿਆ, ”ਦਸ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ‘ਚੋਂ ਛੇ ਨੂੰ ਮ੍ਰਿਤਕ ਐਲਾਨ ਦਿਤਾ ਗਿਆ ਅਤੇ ਚਾਰ ਹੋਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਉਨ੍ਹਾਂ ਨੇ ਦਸਿਆ ਕਿ ਕਿਸੇ ਦੇ ਵੀ ਸਰੀਰ ‘ਤੇ ਜਲਣ ਦੇ ਨਿਸ਼ਾਨ ਨਹੀਂ ਸਨ।