ਮੁੱਲਾਂਪੁਰ ਦਾਖਾ,(ਸੰਜੀਵ ਵਰਮਾ): ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੀਵਾਲੀ ਅਤੇ ਗੁਰਪੁਰਬ ਤੇ ਪੁਲਿਸ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਮਨਦੀਪ ਸਿੰਘ ਡੀ ਐਸ ਪੀ ਸਬ ਡਵੀਜ਼ਨ ਦਾਖਾ ਨੇ ਗੱਲਬਾਤ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਕਾਨੂੰਨ ਦੀ ਕਿਸੇ ਨੂੰ ਵੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ, ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪਟਾਕਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਥਾਣਾ ਦਾਖਾ ਦੇ ਐਸ ਐਚ ਓ ਸਿਕੰਦਰ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕੀ ਦੀਵਾਲੀ ਅਤੇ ਗੁਰਪੁਰਬ ਤੇ ਪੁਲਿਸ ਸੁਰੱਖਿਆ ਦੇ ਥਾਣਾ ਦਾਖਾ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਏਕੋਟ ਰੋਡ, ਜਗਰਾਉਂ ਰੋਡ ਤੇ ਟਰੈਫਿਕ ਵਿਵਸਥਾ ਸੰਚਾਰੂ ਬਣਾ ਕੇ ਰੱਖਣ, ਕਿਸੇ ਨੇ ਵੀ ਟਰੈਫਿਕ ਵਿਵਸਥਾ ਵਿੱਚ ਰੁਕਾਵਟ ਪੈਦਾ ਕੀਤੀ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।