ਮੋਗਾ: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ED ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਬੁੱਧਵਾਰ ਸਵੇਰੇ ਹੀ ED ਦੀ ਟੀਮ ਮੋਗਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਡਾ. ਅਮਨਦੀਪ ਕੌਰ ਅਰੋੜਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕ ਹਨ। ਇਸ ਦੇ ਨਾਲ ਹੀ ਉਹ ਪੰਜਾਬ ਵਿੱਚ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਸਿਆਸੀ ਚਰਚਾਵਾਂ ਇਸ ਲਈ ਵੀ ਤੇਜ਼ ਹੋ ਗਈਆਂ ਹਨ, ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰ ਸੂਚੀ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੂੰ ਮੁੜ ਮੋਗਾ ਤੋਂ ਟਿਕਟ ਦਿੱਤੀ ਗਈ ਹੈ। ਹਾਲਾਂਕਿ, ED ਦੀ ਇਸ ਕਾਰਵਾਈ ਪਿੱਛੇ ਕੀ ਕਾਰਨ ਹੈ ਅਤੇ ਕਿਹੜੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ, ਇਸ ਬਾਰੇ ਅਜੇ ਤੱਕ ਕੋਈ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਉੱਧਰ, ਆਮ ਆਦਮੀ ਪਾਰਟੀ ਜਾਂ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵੀ ਇਸ ਕਾਰਵਾਈ ਨੂੰ ਲੈ ਕੇ ਕੋਈ ਵਿਸਥਾਰਪੂਰਵਕ ਬਿਆਨ ਸਾਹਮਣੇ ਨਹੀਂ ਆਇਆ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ED ਦੀ ਜਾਂਚ ਅਤੇ ਇਸ ਮਾਮਲੇ ਵਿੱਚ ਆਉਣ ਵਾਲੇ ਅਗਲੇ ਅਪਡੇਟ ‘ਤੇ ਟਿਕੀਆਂ ਹੋਈਆਂ ਹਨ।