ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ CM ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ, ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਹੈ।

4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ। ਇਸ ਦੌਰਾਨ ਖੇਤੀ ਮੰਤਰੀ ਨਾਲ ਇੱਕ ਜਾਂ ਦੋ ਵਾਰ ਮੀਟਿੰਗ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ‘ਤੇ ਕਿਸਾਨਾਂ ਨੂੰ ਲੋਕਾਂ ਦਾ ਵਿਰੋਧ ਨਾ ਕਰਨ ‘ਤੇ ਇਤਰਾਜ਼ ਜਤਾਇਆ ਹੈ। ਹੁਣ ਕਿਸਾਨ ਦੁਪਹਿਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਕਿਸਾਨ ਰਾਜ ਭਵਨ ਲਈ ਰਵਾਨਾ ਹੋ ਗਏ ਹਨ।
ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਦੇ ਧਰਨੇ ਵਾਲੇ ਮੈਦਾਨ ਤੋਂ ਕਿਸਾਨ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ ਹਨ। ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ।

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ ‘ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟਰੈਫਿਕ ਡਾਇਵਰਟ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਵਿੱਚ ਨਾਕਾ ਲਾਇਆ ਹੋਇਆ ਹੈ।

ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।