ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਅੱਜ ਪੰਜਾਬ ਦਾ 2024-25 ਦਾ ਬਜਟ ਪੇਸ਼ ਕੀਤਾ ਗਿਆ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਦਾ ਹੈ। ਬਜਟ ਭਾਸ਼ਣ ਦੇ ਸ਼ੁਰੂਆਤ ਵਿਚ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ। ਵਿੱਤ ਮੰਤਤਰੀ ਵੱਲੋਂ ਬਜਟ ਭਾਸ਼ਣ ਨੂੰ ਖਤਮ ਕਰਦੇ ਹੀ ਸਪੀਕਰ ਕੁਲਤਾਰ ਸੰਧਵਾ ਨੇ ਸਦਨ ਨੂੰ ਕੱਲ੍ਹ ਸਵੇਰ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ।

ਇੰਡਸਟਰੀ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ
ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਸੈਰ-ਸਪਾਟੇ ਲਈ 166 ਕਰੋੜ ਰੁਪਏ ਦਾ ਬਜਟ
ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ ‘ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ ‘ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਈ-ਬੱਸਾਂ ਚੱਲਣਗੀਆਂ।

ਪੇਂਡੂ ਵਿਕਾਸ ਲਈ 3154 ਕਰੋੜ ਰੁਪਏ
ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹੁਣ ਤੱਕ 12 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ।

ਮਨਰੇਗਾ ਸਕੀਮ ਲਈ 655 ਕਰੋੜ ਰੁਪਏ
ਸਰਕਾਰ ਨੇ ਮਨਰੇਗਾ ਸਕੀਮ ਤਹਿਤ ਰੁਜ਼ਗਾਰ ਲਈ 655 ਕਰੋੜ ਰੁਪਏ ਰਾਖਵੇਂ ਰੱਖੇ ਹਨ। ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਲਈ 20 ਕਰੋੜ ਰੁਪਏ ਰੱਖੇ ਗਏ ਹਨ।

ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਹੈ
ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

300 ਯੂਨਿਟ ਮੁਫ਼ਤ ਲਈ 780 ਕਰੋੜ
ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ 7780 ਕਰੋੜ ਰੁਪਏ ਦਾ ਬਜਟ ਰੱਖਿਆ ਹੈ।