( ਬਲਜਿੰਦਰ ਸੇਖਾ ) : ਕੈਨੇਡਾ ਦੇ ਸਾਬਕਾ MP ਰੂਬੀ ਢਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਕੈਨੇਡਾ ਦੇ ਸਾਬਕਾ ਸੰਸਦ ਮੈਂਬਰ ਰੂਬੀ ਢਾਲਾ ਪਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਨੂੰ ਕੈਨੇਡਾ ਸਮੇਤ ਪੰਜਾਬ ਤੋਂ ਵੱਖ-ਵੱਖ ਦੇਸ਼ਾਂ ‘ਚ ਪੜ੍ਹਾਈ ਕਰਨ ਆਉਂਦੇ ਵਿਦਿਆਰਥੀਆਂ ਦੀ ਲੋੜੀਂਦੀ ਮਦਦ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਰੂਬੀ ਢਾਲਾ ਨੇ ਇਕ ਨਿੱਜੀ ਅਖ਼ਬਾਰ ਨਾਲ ਗੱਲ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਅਸੀਂ ਜਿਹੜੇ ਵੀ ਦੇਸ਼ ਵੱਸੀਏ, ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਅਪਣੀ ਕੌਮ ਦਾ ਨਾਂਅ ਹੋਰ ਉੱਚਾ ਕਰਨਾ ਚਾਹੀਦਾ ਹੈ।