ਵਾਸ਼ਿੰਗਟਨ : ਅਮਰੀਕਾ ਵਿਚ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ’ਤੇ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ਦੀ ਅਮਰੀਕਾ ਉਡੀਕ ਕਰ ਰਿਹਾ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਅੱਜ ਆਪਣੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਉਨ੍ਹਾਂ (ਭਾਰਤ ਸਰਕਾਰ) ਨੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਹੈ ਅਤੇ ਜਾਂਚ ਜਾਰੀ ਹੈ, ਅਸੀਂ ਜਾਂਚ ਦੇ ਨਤੀਜੇ ਦੀ ਉਡੀਕ ਕਰਾਂਗੇ ਪਰ ਅਸੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੁੱਝ ਅਜਿਹਾ ਹੈ, ਜਿਸ ਨੂੰ ਅਸੀਂ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਸਾਨੂੰ ਲਗਦਾ ਹੈ ਕਿ ਉਨ੍ਹਾਂ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।’