ਮਿਲਾਨ ਇਟਲੀ , (ਸਾਬੀ ਚੀਨੀਆ): ਰੋਮ ਦੇ ਨੇੜੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ ਕਿ ਦੱਸਣਯੋਗ ਹੈ ਕਿ ਇਲਾਕੇ ਵਿਚ ਬਣੇ ਪੁਰਾਤਨ ਗੁਰਦੁਆਰਿਆਂ ਵਿੱਚੋਂ ਇਕ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਸਥਾਨਿਕ ਸ਼ਹਿਰ ਦੇ ਮੇਅਰ ਨੇ ਆਪਣੇ ਪਰਿਵਾਰ ਨਾਲ ਪਹੁੱਚ ਕਰਕੇ ਸੰਗਤ ਨੂੰ ਸ਼੍ਰੀ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਆਖਿਆ ਕਿ ਤੁਸੀਂ ਬਹੁਤ ਮਹਾਨ ਕੌਮ ਹੋ ਜੋ ਵਿਦੇਸ਼ੀ ਧਰਤੀ ਤੇ ਬੈਠ ਕੇ ਵੀ ਆਪਣੇ ਗੁਰੂਆਂ ਦੇ ਦਿਹਾੜੇ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆ ਪ੍ਰਾਪਤ ਕਰਦੇ ਹੋ । ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸੁਰਿੰਦਰ ਸਿੰਘ ਜੀ ਅਤੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਆਏ ਗੁਰਮੀਤ ਸਿੰਘ ਸੰਧੂ , ਤਰਸੇਮ ਮੱਲਾ ਅਤੇ ਅਮਰਜੀਤ ਸਿੰਘ ਬੈਂਸ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ ਸਾਂਝੀਵਾਲਤਾ ਦੇ ਨਾਂ ਤੇ ਬਣੇ ਇਸ ਗੁਰਦੁਆਰਾ ਸਾਹਿਬ ਵਿਖੇ ਲਗਭਗ ਲਾਸੀਓ ਸਟੇਟ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਪਹੁੰਚ ਕਰਕੇ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਹਾਜ਼ਰੀ ਭਰਦੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ