ਪੰਜਾਬ ਦੇ ਨਾਲ-ਨਾਲ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬੀ ਮਾਂ ਬੋਲੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜਿਸਦੇ ਤਹਿਤ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਨਿਊਜ਼ੀਲੈਂਡ ਵਿੱਚ Hamilton Youth Club ਵੱਲੋਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਦਰਅਸਲ, Hamilton Youth Club ਵੱਲੋਂ ਦਸ਼ਮੇਸ਼ ਪੰਜਾਬੀ ਸਕੂਲ ਨਾਮ ਦਾ ਇਕਲੌਤਾ ਪੰਜਾਬੀ ਸਕੂਲ ਖੋਲ੍ਹਿਆ ਗਿਆ ਹੈ।
ਦੱਸ ਦੇਈਏ ਕਿ ਇਸ ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਵਿੱਚ ਪੰਜਾਬੀ ਭਾਸ਼ਾ ਸਿਖਾਈ ਜਾਵੇਗੀ । ਇਸ ਸਕੂਲ ਵਿੱਚ ਹਰ ਬੁੱਧਵਾਰ ਤੇ ਸ਼ਨੀਵਾਰ ਨੂੰ 2-2 ਘੰਟੇ ਲਈ ਪੰਜਾਬੀ ਭਾਸ਼ਾ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਕੂਲ ਵਿੱਚ ਬੱਚਿਆਂ ਲਈ ਸਮਾਰਟ ਕਲਾਸ ਰੂਮ ਦਾ ਪ੍ਰਬੰਧ ਕੀਤਾ ਗਿਆ ਹੈ। ਜੇਕਰ ਤੁਸੀਂ ਵੀ ਨਿਊਜ਼ੀਲੈਂਡ ਵਿੱਚ ਰਹਿੰਦੇ ਹੋ ਅਤੇ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣੀ ਚਾਹੁੰਦੇ ਹੋ ਤਾਂ ਅੱਜ ਹੀ ਆਪਣੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਓ।