ਔਟਵਾ : ਕੈਨੇਡਾ ਵਿਚ ਹਰਦੀਪ ਸਿੰਘ ਨਿੱਜਰ ਦੇ ਕਤਲ ਮਗਰੋਂ ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਦੀ ਜਾਨ ਨੂੰ ਵੀ ਖਤਰਾ ਹੋਣ ਦੀ ਚਿਤਾਵਨੀ ਜਾਰੀ ਕੀਤੀ ਗਈ। ‘ਟੋਰਾਂਟੋ ਸਟਾਰ’ ਦੀ ਰਿਪੋਰਟ ਮੁਤਾਬਕ ਇਹ ਹੈਰਾਨਕੁੰਨ ਦਾਅਵਾ ਕੈਨੇਡਾ ਵਿਚ ਵਿਦੇਸ਼ੀ ਦਖਲ ਦੀ ਪੜਤਾਲ ਕਰ ਰਹੇ ਕਮਿਸ਼ਨ ਅੱਗੇ ਕੀਤਾ ਗਿਆ। ਫਿਲਹਾਲ ਜਗਮੀਤ ਸਿੰਘ ਦੇ ਦਫਤਰ ਵੱਲੋਂ ਇਸ ਸਨਸਨੀਖੇਜ਼ ਮਸਲੇ ’ਤੇ ਕੋਈ ਟਿੱਪਣੀ ਨਹੀਂ ਕੀਤੀ ਗਈ।