ਜਲੰਧਰ: ਜਲੰਧਰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੰਪਲੈਕਸਾਂ ਵਿੱਚ ਬੰਬ ਨਾਲ ਉ਼ਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਤੋਂ ਬਾਅਦ, ਪੁਲਿਸ ਦੇ ਡੌਗ ਸਕੁਐਡ ਅਤੇ ਐਂਟੀ-ਸਾਬੋਟਾਜ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਪੁਲਿਸ ਜ਼ਿਲ੍ਹਾ ਅਦਾਲਤ ਕੰਪਲੈਕਸਾਂ ਦੀ ਜਾਂਚ ਕਰ ਰਹੀ ਹੈ।
ਹਾਲਾਂਕਿ ਪੁਲਿਸ ਨੂੰ ਘਟਨਾ ਸਥਾਨ ‘ਤੇ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਪਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ASI ਪਰਮਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਸੁਰੱਖਿਆ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ। ਇਸ ਦੌਰਾਨ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।
ASI ਇੰਦਰਜੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਪਰੇਸ਼ਾਨੀ ਪੈਦਾ ਕਰਨ ਦਾ ਕੰਮ ਕਰ ਰਹੇ ਹਨ। ਉਹ ਬੰਬ ਦੀਆਂ ਅਫਵਾਹਾਂ ਫੈਲਾਉਂਦੇ ਹਨ। ਧਮਕੀ ਦੇਣ ਵਾਲੇ ਕਦੋਂ ਕੀ ਕਰ ਦੇਣ, ਇਸ ਬਾਰੇ ਕੁਝ ਵੀ ਦੱਸਿਆ ਜਾ ਸਕਦਾ ਕ। ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ ਅਤੇ ਵਿਅਕਤੀਗਤ ਤੌਰ ‘ਤੇ ਸਮਾਨ ਦੀ ਜਾਂਚ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਬਾਰੇ ਹਾਲੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।














