ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੇ ਵਿਰੋਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਾਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਵਿਖੇ ਇੱਕ ਵੱਡਾ ਪੰਥਕ ਇਕੱਠ ਬੁਲਾ ਲਿਆ ਹੈ ਜਿਸ ਵਿੱਚ ਸਿੱਖ ਕੌਮ ਦੀਆਂ ਸਮੂਹ ਪੰਥਕ ਜਥੇਬੰਦੀਆਂ ਸ਼ਾਮਿਲ ਹੋ ਰਹੀਆਂ ਹਨ।
ਦਰਅਸਲ ਪੰਜਾਬ ਸਰਕਾਰ ਨੇ ਬੇਅਦਬੀਆਂ ਨੂੰ ਰੋਕਣ ਲਈ ਇਕ ਐਕਟ ਵਿੱਚ ਸੋਧ ਕੀਤੀ ਸੀ ਜਿਸ ਵਿੱਚ ਜਿੱਥੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਗਿਆ ਸੀ ਉੱਥੇ ਹੀ ਕੁਝ ਕਸਟੋਡੀਅਨ ਸਬੰਧੀ ਧਾਰਾ ਵੀ ਜੋੜ ਦਿੱਤੀਆਂ ਗਈਆਂ ਜਿਸ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਵਿੱਚ ਵਿਰੋਧ ਹੋ ਗਿਆ ਜਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜਾ ਤਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਭ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਅਤੇ ਇਸ ਐਕਟ ਸਬੰਧੀ ਇਤਰਾਜ਼ ਦੱਸੇ ਇਸ ਤੇ ਸੰਧਵਾਂ ਨੇ ਜ਼ਰੂਰੀ ਕਦਮ ਚੁੱਕਣ ਦਾ ਭਰੋਸਾ ਜਤਾਇਆ।
ਇਸੇ ਦੌਰਾਨ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੱਤਾ ਸੀ ਉਹਨਾਂ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਉਣ ਦਾ ਲੇਕਿਨ ਬਾਅਦ ਵਿੱਚ ਸਰਕਾਰ ਨੇ ਸਪਸ਼ਟ ਕਰ ਦਿੱਤਾ ਕਿ ਉਹ ਇਸ ਐਕਟ ਵਿੱਚ ਹੁਣ ਕੋਈ ਵੀ ਤਰਮੀਮ ਜਾਂ ਤਬਦੀਲੀ ਕਰਨ ਵਾਲੇ ਨਹੀਂ ਹਨ ਅਤੇ ਹੁਣ ਜਦ 15 ਦਿਨ ਦਾ ਅਲਟੀਮੇਟਮ ਖਤਮ ਹੋਇਆ ਤਾਂ ਅਗਲੀ ਰਾਣਨੀਤੀ ਤੈ ਕਰਨ ਲਈ ਇਹ ਵੱਡਾ ਪੰਥਕ ਇਕੱਠ ਸੱਦ ਲਿਆ ਗਿਆ ਹੈ ਤੇ ਇਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਹੁਣ ਇਸ ਗੱਲ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਚਕਾਰ ਟਕਰਾ ਸੰਭਵ ਹੋ ਗਿਆ ਹੈ ਹਾਲਾਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਸਮੂਹ ਪੰਥਕ ਜਥੇਬੰਦੀਆਂ ਦਾ ਇਕੱਠ ਹੋ ਚੁੱਕਾ ਹੈ ਅਜੇ ਕੱਲ ਹੀ ਅਕਾਲੀ ਦਲ ਵਾਰਸ ਪੰਜਾਬ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ ਇਸ ਮਾਮਲੇ ਵਿੱਚ ਆਪਣਾ ਸਮਰਥਨ ਦਿੱਤਾ ਹੈ ਅਤੇ ਕਿਹਾ ਕਿ ਇਹ ਐਕਟ ਸਿੱਖਾਂ ਦੀ ਧਾਰਮਿਕ ਮਸਲਿਆਂ ਵਿੱਚ ਸਿੱਧੀ ਦਖਲ ਅੰਦਾਜੀ ਲਈ ਰਾਹ ਖੋਲ੍ਹ ਰਿਹਾ ਹੈ।
