ਆਮ ਆਦਮੀ ਪਾਰਟੀ ਵੱਲੋਂ ਐਲਾਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਨੇ ਕੋਟਕਪੂਰਾ ਅਤੇ ਫਰੀਦਕੋਟ ਮੀਟਿੰਗਾਂ ਤੋਂ ਬਾਅਦ ਰੈਲੀ ਕੱਢੀ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੀਤੀ ਗਈ ਰੈਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਇਲਾਵਾ ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਪੰਜਾਬੀ ਗਿੱਪੀ ਗਰੇਵਾਲ, ਬਿੰਨੂੰ ਢਿੱਲੋਂ ਸਣੇ ਫਿਲਮੀ ਕਲਾਕਾਰ ਅਤੇ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਰੈਲੀ ਦੌਰਾਨ ਕਰਮਜੀਤ ਅਨਮੋਲ ਨੇ ਕਿਹਾ ਕਿ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਹਨੇਰੀ ਚੱਲ ਰਹੀ ਹੈ, ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਤੋਂ ਮਿਲ ਰਿਹਾ ਹੈ, ਲੋਕ ਭਲਾਈ ਸਕੀਮਾਂ ਨੇ ਲੋਕਾਂ ਦਾ ਜੀਵਨ ਸੁਖਾਵਾਂ ਬਣਾ ਦਿੱਤਾ ਹੈ, ਫਰੀਦਕੋਟ ਲੋਕ ਸਭਾ ਹਲਕੇ ਤੋਂ ਜਿੱਤ ਹੋ ਕੇ ਸਦਨ ‘ਚ ਪਹੁੰਚਣਗੇ ਅਤੇ ਪ੍ਰਮੁੱਖਤਾ ਨਾਲ ਇੱਥੋਂ ਦੇ ਲੋਕਾਂ ਦੀ ਆਵਾਜ਼ ਉਠਾਉਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ।
ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਹ ਵੱਡੀ ਜਿੱਤ ਦਰਜ ਕਰਨਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੱਖੀ ਰੈਲੀ ਵਿੱਚ ਪੰਜਾਬੀ ਫਿਲਮਾਂ ਦੇ ਕਲਾਕਾਰ ਖਿੱਚ ਦਾ ਕੇਂਦਰ ਰਹੇ।