ਪੰਜਾਬ ਵਿੱਚ ਭਾਜਪਾ ਦੇ ਬੁਲਾਰੇ ਡਾ.ਕਮਲ ਸੋਈ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਮਹਿਲਾ ਆਈਪੀਐਸ ਕਿਰਨ ਬੇਦੀ ਸੂਬੇ ਦੀ ਅਗਲੀ ਰਾਜਪਾਲ ਹੋਵੇਗੀ। ਡਾ: ਸੋਈ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਪਰ ਜਦੋਂ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਤਾਂ ਉਨ੍ਹਾਂ ਨੇ ਟਵੀਟ ਡਿਲੀਟ ਕਰ ਦਿੱਤਾ। ਇਸ ਸਬੰਧੀ ਡਾ: ਕਮਲ ਸੋਈ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਆਉਣ ‘ਤੇ ਸੂਬੇ ਦੇ ਹਾਲਾਤ ਬਦਲ ਜਾਣਗੇ । ਲੁਧਿਆਣਾ ਦੇ ਰਹਿਣ ਵਾਲੇ ਡਾ ਕਮਲ ਸੋਈ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਹਨ। ਉਹ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧੀਨ ਰਾਸ਼ਟਰੀ ਸੜਕ ਸੁਰੱਖਿਆ ਕੌਂਸਲ ਦਾ ਮੈਂਬਰ ਵੀ ਹੈ। ਕਿਰਨ ਬੇਦੀ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਜੁੜੀ ਹੋਈ ਸੀ। ਜਦੋਂ ਅਰਵਿੰਦ ਕੇਜਰੀਵਾਲ ਨੇ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਬਣਾਈ ਤਾਂ ਕਿਰਨ ਉਨ੍ਹਾਂ ਦੇ ਨਾਲ ਨਹੀਂ ਗਈ। ਉਹ ਇਸ ਵੇਲੇ ਭਾਜਪਾ ਵਿੱਚ ਹੈ ।