ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਯੂਟਿਊਬਰ ਭਾਨਾ ਸਿੱਧੂ ਦੇ ਹੱਕ ਵਿਚ ਨਿੱਤਰ ਹਨ । ਉਨ੍ਹਾਂ ਵਲੋਂ ਭਾਨਾ ਸਿੱਧੂ ਖ਼ਿਲਾਫ਼ ਪੁਲਿਸ ਕਾਰਵਾਈਆਂ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ । ਉਨ੍ਹਾਂ ਟਵੀਟ ਕਰਦੇ ਹੋਏ ਆਖਿਆ ਕਿ ਮੈਨੂੰ ਪਤਾ ਲੱਗਿਆ ਹੈ ਕਿ ਭਾਨਾ ਸਿੱਧੂ ਜਿਸ ਨੂੰ ਕਈ ਝੂਠੇ ਕੇਸਾਂ ਵਿਚ ਫਸਾ ਕੇ ਪੁਲਿਸ ਹਿਰਾਸਤ ਵਿਚ ਕੜਾਕੇ ਦੀ ਠੰਢ ‘ਚ ਅੱਧੀ ਰਾਤ ਨੂੰ ਲਗਭਗ ਨੰਗਾ ਖੜ੍ਹਾ ਕਰ ਦਿੱਤਾ ਗਿਆ ਸੀ, ਜਿਸ ਦਾ ਉਦੇਸ਼ ਉਸ ਨੂੰ ਮੌਜੂਦਾ ਪੰਜਾਬ ਸਰਕਾਰ ਦੇ ਲਗਾਤਾਰ ਵਿਰੋਧ ਦੀ ਗ਼ਲਤੀ ਦਾ ਅਹਿਸਾਸ ਕਰਵਾਉਣ ਅਤੇ ਜ਼ਲੀਲ ਕਰਨ ਲਈ ਕੀਤਾ ਗਿਆ । ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਇਹ ਪੁਲਿਸ ਤੰਤਰ ਦੀ ਦੁਰਵਰਤੋਂ ਕਰਕੇ ਬਦਲਾ ਲੈਣ ਦਾ ਸਭ ਤੋਂ ਨੀਵਾਂ ਪੱਧਰ ਹੈ।
ਇਸੇ ਦੌਰਾਨ ਭਾਨਾ ਸਿੱਧੂ ਅਤੇ ਦੋ ਹੋਰਾਂ ਖਿਲਾਫ ਅਬੋਹਰ ਦੇ ਥਾਣਾ ਰੋਡ ‘ਤੇ ਸਥਿਤ ਇਕ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਨੂੰ ਬਲੈਕਮੇਲ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ‘ਚ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਗਲੀ ਨੰ. ਰੋਹਿਤ ਭਠੇਜਾ ਪੁੱਤਰ ਸੁਰਿੰਦਰ ਕੁਮਾਰ ਵਾਸੀ 5, ਦਸਮੇਸ਼ ਨਗਰ ਨੇ ਦੱਸਿਆ ਕਿ ਉਹ ਚਾਰਲੀ ਸਕੂਲ ਆਫ ਇੰਗਲਿਸ਼ ਦੀ ਅਬੋਹਰ ਬ੍ਰਾਂਚ ਦਾ ਇੰਚਾਰਜ ਹੈ। ਉਸ ਦਾ ਮੁੱਖ ਦਫ਼ਤਰ ਜਲੰਧਰ ਵਿਚ ਹੈ।