ਅੰਮਿਤਸਰ: ਪੰਜਾਬ ‘ਚ ਦਿਨ ਦਿਹਾੜੇ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਅੰਮਿਤਸਰ ਦੇ ਵਾਰਡ ਨੰਬਰ-42 ਦੇ ਆਮ ਆਦਮੀ ਪਾਰਟੀ ਇੰਚਾਰਜ ਜੈਪਾਲ ਸਿੰਘ ਬਾਊ ‘ਤੇ ਫਾਈਰਿੰਗ ਹੋਈ ਹੈ। ਇਸ ਵਾਰਦਾਤ ‘ਚ ਉਹ ਗੰਭੀਰ ਜ਼ਖ਼ਮੀ ਹੋਏ ਹਨ। ਜੈਪਾਲ ਸਿੰਘ ਬਾਊ ਨੂੰ ਅੰਮ੍ਰਤਿਸਰ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਡਾਕਟਰਾਂ ਵੱਲੋਂ ਇਲਾਜ਼ ਕੀਤਾ ਜਾ ਰਿਹਾ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਜੈਪਾਲ ‘ਤੇ ਦੋ ਤੋਂ ਤਿੰਨ ਰਾਊਂਡ ਫਾਇਰਿੰਗ ਕੀਤੀ ਗਈ ਹੈ। ਸੂਤਰਾਂ ਮੁਤਾਬਿਕ ਜੈਪਾਲ ਸਿੰਘ ਦਾ ਕਿਸੇ ਸਾਬਕਾ ਪੁਲਿਸ ਅਧਿਕਾਰੀ ਨਾਲ ਝਗੜਾ ਸੀ ਤੇ ਉਸ ਨੇ ਹੀ ਉਸ ‘ਤੇ ਫਾਇਰਿੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ ਕਾਰਪੋਰੇਸ਼ਨ ਚੋਣਾਂ ‘ਚ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਵੀ ਲੜ ਚੁੱਕਿਆ ਹੈ।














