ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਪਾਰਟੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਧਰਮਕੋਟ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸੰਜੀਤ ਸਿੰਘ ਸਨੀ ਗਿੱਲ ਨੂੰ ਵਿਧਾਨ ਸਭਾ ਹਲਕਾ ਮੋਗਾ ਤੋਂ ਹਲਕਾ ਇੰਚਾਰਜ ਲਾਇਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ।