ਅਮਰੀਕਾ : ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਮ੍ਰਿਤਕ ਕਪੂਰਥਲਾ ਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ।  ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿਥੇ ਮਾਂ ਦਾ ਰੋ-ਰੋ ਬੁਰਾ ਹਾਲ ਹੈ ਤੇ ਉਥੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।