ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਕੇ ਮੌਕੇ ‘ਤੇ ਹੀ ਜ਼ਮਾਨਤ ਦੇ ਦਿੱਤੀ ਹੈ ਜਿਸ ਦੇ ਬਾਅਦ ਵਿਜੀਲੈਂਸ ਵਿਭਾਗ ਨੇ ਆਪਣੀ ਜਾਂਚ ਵਿਚ ਸਾਮਲ ਕੀਤਾ।ਇਸ ਦੌਰਾਨ ਮਨਪ੍ਰੀਤ ਬਾਦਲ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਜੀਲੈਂਸ ਜਾਂਚ ਦਾ ਸਵਾਗਤ ਕਰਦਾ ਹਾਂ। ਪਰਚਾ ਦਰਜ ਹੋਣ ਨਾਲ ਕਿਸੇ ਨੂੰ ਅਪਰਾਧੀ ਨਹੀਂ ਕਿਹਾ ਜਾ ਸਕਦਾ। ਮੇਰਾ ਕੇਸ ਵਿਜੀਲੈਂਸ ਦੀ ਬਜਾਏ ਸੀਬੀਆਈ ਨੂੰ ਦਿੱਤਾ ਜਾਵੇ। ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ।

ਵਿਜੀਲੈਂਸ ਮੈਨੂੰ 100 ਵਾਰ ਬੁਲਾਏਗੀ ਤਾਂ ਮੈਂ ਆਵਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਭਾਰਤ ਦੇ ਕਾਨੂੰਨ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਤੇ ਪੂਰਾ ਭਰੋਸਾ ਹੈ।
ਦੱਸ ਦੇਈਏ ਕਿ ਮਾਡਲ ਟਾਊਨ ਫੇਜ਼ ਵਨ ਵਿਚ ਪਲਾਟ ਖਰੀਦ ਮਾਮਲੇ ਵਿਚ ਅੱਜ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਬਿਊਰੋ ਬਠਿੰਡਾ ਦੇ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨਾਲ ਐਡਵੋਕੇਟ ਸੁਖਦੀਪ ਸਿੰਘ ਵੀ ਸਨ। ਵਿਜੀਲੈਂਸ ਟੀਮ ਨੇ ਆਪਣੇ ਦਫਤਰ ਦਾ ਦਰਵਾਜ਼ਾ ਬੰਦ ਕਰਕੇ ਮਨਪ੍ਰੀਤ ਬਾਦਲ ਤੋਂ ਪੁੱਛਗਿਛ ਕੀਤੀ। ਲੰਬੇ ਸਮੇਂ ਤੱਕ ਚੱਲੀ ਪੁੱਛਗਿਛ ਦੌਰਾਨ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਕੇ ਮੌਕੇ ‘ਤੇ ਹੀ ਜ਼ਮਾਨਤ ਦੇ ਦਿੱਤੀ ਹੈ।