ਪਟਿਆਲਾ ਦੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਉਮਰ 92 ਸਾਲ ਦੀ ਸੀ। ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਦੇਵ ਮਾਨ ਨੇ ਖੁਦ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਸਾਂਝੀ ਕਰਕੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ।

ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਕਰੀਬ 12:30 ਵਜੇ ਕੀਤਾ ਜਾਵੇਗਾ।

ਆਪ MLA ਦੇਵ ਮਾਨ ਨੇ ਪਿਤਾ ਨਾਲ ਤਸਵੀਰ ਸਾਂਝੀ ਕਰਦਿਆਂ ਜਾਣਕਾਰੀ ਦਿੰਦਿਆ ਲਿਖਿਆ ਕਿ ਪਿਤਾ ਲਾਲ ਸਿੰਘ ਦਾ ਦੇਹਾਂਤ ਹੋ ਚੁੱਕਾ ਹੈ। ਉਨ੍ਹਾਂ ਲਿਖਿਆ ਕਿ ਪਿਤਾ ਦਾ ਅੰਤਿਮ ਸੰਸਕਾਰ ਅੱਜ ਮਿਤੀ 28-11-2024 (ਵੀਰਵਾਰ) ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਵਿਖੇ ਬਾਅਦ ਦੁਪਹਿਰ 12:30 ਵਜੇ ਕੀਤਾ ਜਾਵੇਗਾ।