ਮੋਗਾ ਦੀ ਇੰਦਰਪ੍ਰੀਤ ਕੌਰ ਨੇ ਆਊਟ ਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤਿਆ ਹੈ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਇੰਦਰਪ੍ਰੀਤ ਕੌਰ ਸਿੰਧੂ ਨੇ ਦੱਸਿਆ ਕਿ 62 ਦੇਸ਼ਾਂ ਦੇ 117 ਨੁਮਾਇੰਦੇ ਤੁਰਕੀ ਪਹੁੰਚੇ ਸਨ। ਜਿਸ ਵਿੱਚ ਉਨ੍ਹਾਂ ਨੂੰ ਆਊਟ ਸਟੈਂਡਿੰਗ ਡਿਪਲੋਮੈਟਸ ਐਵਾਰਡ ਦਿੱਤਾ ਗਿਆ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਾਰਨ ਉਸ ਨੂੰ ਇਸ ਮੁਕਾਬਲੇ ਲਈ ਚੁਣਿਆ ਗਿਆ। ਉਸ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਖ਼ਤ ਮਿਹਨਤ ਕਰਕੇ ਵੱਖ-ਵੱਖ ਦੇਸ਼ਾਂ ਵਿੱਚ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰੇਗੀ। ਐਵਾਰਡ ਮਿਲਣ ਤੋਂ ਬਾਅਦ ਪੂਰੇ ਪਰਿਵਾਰ ‘ਚ ਖੁਸ਼ੀ ਦੀ ਲਹਿਰ ਹੈ।