ਜਲੰਧਰ: ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੌਜ਼ੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਉਹ ਵੱਡਾ ਚਿਹਰਾ ਸਨ। ਉਹ ਰਾਹੁਲ ਗਾਂਧੀ ਦੇ ਬਹੁਤ ਨੇੜੇ ਮੰਨੇ ਜਾਂਦੇ ਸਨ। ਕਾਂਗਰਸ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਦੋ ਵਾਰ ਟਿਕਟ ਦੇ ਕੇ ਮੈਂਬਰ ਪਾਰਲੀਮੈਂਟ ਬਣਾਇਆ।