ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਸਟ ਡਿਗਰੀ ਮਰਡਰ ਲਈ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ 3 ਦਸੰਬਰ 2023 ਨੂੰ ਲਗਭਗ 9:00 ਵਜੇ, ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਮਿਸੀਸਾਗਾ ਵਿੱਚ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਦੇ ਖੇਤਰ ਵਿੱਚ ਇੱਕ ਗੈਸ ਸਟੇਸ਼ਨ ‘ਤੇ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਪਵਨਪ੍ਰੀਤ ਕੌਰ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪਵਨਪ੍ਰੀਤ ਕੌਰ ਗੈਸ ਸਟੇਸ਼ਨ ਅਟੈਂਡੈਂਟ ਸੀ।
ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 30 ਸਾਲਾ ਧਰਮ ਧਾਲੀਵਾਲ ਨੇ ਸਤੰਬਰ 2022 ਵਿੱਚ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਦੇ ਕਤਲ ਦੀ ਯੋਜਨਾ ਬਣਾਈ ਅਤੇ ਇਸ ਤਹਿਤ ਜਾਣਬੁੱਝ ਕੇ ਲਾਪਤਾ ਹੋ ਗਿਆ। ਹੁਣ ਕੈਨੇਡਾ ਪੁਲਿਸ ਨੇ ਪਵਨਪ੍ਰੀਤ ਕੌਰ ਦੇ ਕਤਲ ਦੇ ਦੋਸ਼ ਵਿੱਚ ਲੋੜੀਂਦੇ ਧਰਮ ਧਾਲੀਵਾਲ ‘ਤੇ 50 ਹਜ਼ਾਰ ਡਾਲਰ ਦਾ ਇਨਾਮ ਰੱਖਿਆ ਹੈ।