ਚੰਡੀਗੜ੍ਹ : ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿਖੇ ਆਪਣੀ ਨਵੀਂ ਸਿਆਸੀ ਪਾਰਟੀ ਇੰਡੀਅਨ ਨੈਸ਼ਨਲਿਸਟ ਪਾਰਟੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਪੁਰਾਣੀਆਂ ਪਾਰਟੀਆਂ ਨਾਲੋਂ ਨਵੇਂ ਪਲੇਟਫਾਰਮ ਨੂੰ ਤਰਜੀਹ ਦਿੱਤੀ ਹੈ। ਨਵਜੋਤ ਕੌਰ ਨੇ ਦਾਅਵਾ ਕੀਤਾ ਕਿ ਉਹ 117 ਸੀਟਾਂ ‘ਤੇ ਚੋਣ ਲੜਨਗੇ।

ਉਨ੍ਹਾਂ ਪੰਜਾਬ ਪ੍ਰਤੀ ਆਪਣਾ ਦ੍ਰਿਸ਼ਟੀਕੋਣ ਵੀ ਪੇਸ਼ ਕੀਤਾ ਹੈ। ਉਨ੍ਹਾਂ ਇਹ ਵੀ ਵਿਸਥਾਰ ਨਾਲ ਦੱਸਿਆ ਕਿ ਨਸ਼ਿਆਂ ਵਿਰੁੱਧ ਜੰਗ ਕਿਸ ਤਰ੍ਹਾਂ ਲੜਨੀ ਚਾਹੀਦੀ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਆਉਣ ‘ਤੇ ਅਫੀਮ ਦੀ ਖੇਤੀ ਨੂੰ ਵੀ ਕਾਨੂੰਨੀ ਮਾਨਤਾ ਦਿੱਤੀ ਜਾਵੇਗੀ ਤਾਂ ਜੋ ਇਸ ਦੀ ਤਸਕਰੀ ਨਾ ਹੋ ਸਕੇ।

ਨਵਜੋਤ ਕੈਰ ਨੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਠੇਕੇਦਾਰਾਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ ਹਨ। ਜੇਕਰ ਸਰਕਾਰ ਬਣੀ ਤਾਂ ਸਭ ਤੋਂ ਵੱਧ ਧਿਆਨ ਸਿਹਤ ਅਤੇ ਸਿੱਖਿਆ ‘ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੋਕਾਂ ਦਾ ਇਲਾਜ ਹੋ ਰਿਹਾ ਹੈ ਪਰ ਬਿਮਾਰੀਆਂ ਦੇ ਕਾਰਨਾਂ ‘ਤੇ ਕੋਈ ਕੰਮ ਨਹੀਂ ਕਰ ਰਿਹਾ।