ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਈਮੇਲ ਮਿਲੀ ਹੈ, ਜਿਸ ਵਿਚ ਉਸ ਦੇ ਟਰਮੀਨਲ 2 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਈਮੇਲ ਭੇਜਣ ਵਾਲੇ ਨੇ ਅਜਿਹਾ ਨਾ ਕਰਨ ਦੇ ਬਦਲੇ ਵਿਚ 10 ਲੱਖ ਅਮਰੀਕੀ ਡਾਲਰ ਦੇ ਬਿਟਕੁਆਇਨ ਮੰਗ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀਰਵਾਰ ਨੂੰ ਧਮਕੀ ਈਮੇਲ ਮਿਲੀ, ਜਿਸ ਤੋਂ ਬਾਅਦ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।