ਪੰਜਾਬ ਤੋਂ ਹਰੇਕ ਸਾਰ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਨੌਕਰੀ ਕਰਕੇ ਘਰ ਦੀ ਆਰਥਿਕ ਮਦਦ ਕਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਅਜਿਹਾ ਵਾਪਰ ਜਾਂਦਾ ਹੈ ਜੋ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੁੰਦਾ। ਅਜਿਹਾ ਹੀ ਇਕ ਹਾਦਸਾ ਕੋਟਕਪੂਰਾ ਦੇ ਨੇੜੇ ਪਿੰਡ ਢੀਮਾਂ ਵਾਲੀ ਵਿਖੇ ਵਾਪਰਿਆ ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਦੀਵਾਲੀ ਵਾਲੇ ਦਿਨ ਮੌ.ਤ ਹੋ ਗਈ।
ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਉਸ ਦੀ ਮੌ.ਤ ਹੋ ਗਈ। ਪਰਮਪ੍ਰੀਤ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਸਮੇਂ ਹਾਦਸਾ ਵਾਪਰਿਆ ਪਰਮਪ੍ਰੀਤ ਦਾ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ ਵੀ ਉਸ ਦੇ ਨਾਲ ਹੀ ਸੀ ਤੇ ਘਟਨਾ ਵਿਚ ਉਹ ਵੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।