ਨਵੀਂ ਦਿੱਲੀ, 11 ਨਵੰਬਰ

ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਨਿਯਮਤ ਜ਼ਮਾਨਤ ਦੇਣ ਬਾਰੇ ਦਿੱਲੀ ਦੀ ਅਦਾਲਤ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨਾਲ-ਨਾਲ ਅਭਿਨੇਤਰੀ ਲਈ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ੁੱਕਰਵਾਰ ਲਈ ਫੈਸਲਾ ਸੁਰੱਖਿਅਤ ਰੱਖ ਲਿਆ। ਉਨ੍ਹਾਂ ਨੇ ਪਹਿਲਾਂ ਫਰਨਾਂਡੇਜ਼ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ 24 ਨਵੰਬਰ ਨੂੰ ਦੋਸ਼ਾਂ ‘ਤੇ ਬਹਿਸ ਸੁਣੇਗੀ।