ਬੇਵਰਲੀ ਕਰੈੱਸਟ, 28 ਜਨਵਰੀ

ਅਮਰੀਕਾ ਦੇ ਕੈਲੇਫੋਰਨੀਆ ਇਲਾਕੇ ਵਿੱਚ ਸ਼ਨਿਰਵਾਰ ਤੜਕੇ ਗੋਲੀਬਾਰੀ ਕਾਰਨ ਤਿੰਨ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜਣੇ ਜ਼ਖ਼ਮੀ ਹੋ ਗਏ। ਲਾਸ ਏਂਜਲਿਸ ਪੁਲੀਸ ਨੇ ਗੋਲੀਬਾਰੀ ਦੀ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬੇਵਰਲੀ ਕਰੈੱਸਟ ਵਿੱਚ ਤੜਕੇ 2.30 ਵਜੇ ਗੋਲੀਬਾਰੀ ਹੋਈ। ਪੁਲੀਸ ਨੇ ਮ੍ਰਿਤਕਾਂ ਦੀ ਪਛਾਣ ਉਜਾਗਰ ਨਹੀਂ ਕੀਤੀ ਹੈ ਤੇ ਹਸਪਤਾਲ ਵਿੱਚ ਦਾਖਲ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।