ਈਸਟ ਸੇਂਟ ਲੁਈਸ, 10 ਸਤੰਬਰ

ਅਮਰੀਕਾ ਦੇ ਦੱਖਣੀ ਇਲੀਨੋਇਸ ’ਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ 6 ਜਣੇ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਮੁਤਾਬਕ ਜਿਸ ਵਾਹਨ ’ਚੋਂ ਸ਼ੱਕੀ ਵਿਅਕਤੀ ਭੱਜੇ ਸਨ, ਉਸ ਦੀ ਇੱਕ ਯਾਤਰੀ ਰੇਲਗੱਡੀ ਨਾਲ ਟੱਕਰ ਹੋ ਗਈ ਅਤੇ ਉਸ ਦੇ ਕੁਝ ਘੰਟਿਆਂ ਬਾਅਦ ਹੀ ਮੁਲਜ਼ਮਾਂ ਨੂੰ ਫੜ ਲਿਆ ਗਿਆ। ਇਲੀਨੋਇਸ ਦੀ ਪੁਲੀਸ ਨੇ ਦੱਸਿਆ ਕਿ ਈਸਟ ਸੇਂਟ ਲੁਈਸ ’ਚ ਦੁਪਹਿਰ ਨੂੰ ਗੋਲੀਬਾਰੀ ਦੀ ਘਟਨਾ ਵਾਪਰਨ ਮਗਰੋਂ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਬਾਰੇ ਹਾਲੇ ਜਾਣਕਾਰੀਂ ਨਹੀਂ ਦਿੱਤੀ ਗਈ ਹੈ। ਗੋਲੀਬਾਰੀ ਦੀ ਘਟਨਾ ਸਬੰਧੀ ਦੁਪਹਿਰ ਢਾਈ ਵਜੇ ਲੱਗਪਗ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਪੁਲੀਸ ਨੇ ਹਾਲੇ ਤੱਕ ਗੋਲੀਬਾਰੀ ਦਾ ਮਕਸਦ ਪਤਾ ਲੱਗਣ ਬਾਰੇ ਖੁਲਾਸਾ ਨਹੀਂ ਕੀਤਾ ਹੈ।