ਮਿਆਮੀ, 30 ਸਤੰਬਰ

ਅਮਰੀਕਾ ਵਿਚ ਇਕ ਹੈਰਾਨ ਕਰਨ ਦੇਣ ਵਾਲੀ ਘਟਨਾ ਵਿਚ ਇਕ ਜਹਾਜ਼ ਵਿਚ ਸਵਾਰ ਵਿਅਕਤੀ ਜਹਾਜ਼ ਦੇ ਮਿਆਮੀ ਕੌਮਾਂਤਰੀ ਹਵਾਈ ਅੱਡੇ ਉੱਤੇ ਉਤਰਨ ਤੋਂ ਬਾਅਦ ਉਸ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹ ਕੇ ਉਸ ਦੇ ਖੰਭਾਂ ਉੱਤੇ ਚੜ੍ਹ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਨ ਏਅਰਲਾਈਨਜ਼ ਨੇ ਇਕ ਬਿਆਨ ਵਿਚ ਕਿਹਾ ਕਿ ਸੁਰੱਖਿਆ ਬਲਾਂ ਨੇ ਤੁਰੰਤ ਉਸ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ।