ਨਵੀਂ ਦਿੱਲੀ, 28 ਜਨਵਰੀ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਕਸ਼ਮੀਰ ਵਿੱਚ ‘ਭਾਰਤ ਜੋੜੋ ਯਾਤਰਾ’ ਅਤੇ ਇਸ ਦੇ ਸਮਾਪਤੀ ਸਮਾਰੋਹ ਲਈ ਢੁੱਕਵੇਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਸ੍ਰੀ ਖੜਗੇ ਨੇ ਸ਼ੁੱਕਰਵਾਰ ਨੂੰ ਇਹ ਪੱਤਰ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਕਾਰਨਾਂ ਕਰਕੇ ਯਾਤਰਾ ਰੋਕਣ ਦੇ ਪਿਛੋਕੜ ਵਿੱਚ ਲਿਖਿਆ ਹੈ।