ਅਹਿਮਦਾਬਾਦ, 9 ਮਾਰਚ

ਆਸਟਰੇਲੀਆ ਨੇ ਇੱਥੇ ਭਾਰਤ ਖ਼ਿਲਾਫ਼ ਚੌਥੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ ’ਤੇ 255 ਦੌੜਾਂ ਬਣਾਈਆਂ। ਆਸਟਰੇਲੀਆ ਲਈ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੇ ਨਾਬਾਦ 104 ਦੌੜਾਂ ਬਣਾਈਆਂ, ਜਦਕਿ ਕੈਮਰਨ ਗ੍ਰੀਨ ਅਤੇ ਕਪਤਾਨ ਸਟੀਵ ਸਮਿਥ ਨੇ ਕ੍ਰਮਵਾਰ ਨਾਬਾਦ 49 ਅਤੇ 38 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ਮੀ ਨੇ 65 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਚਾਹ ਤੱਕ ਦੋ ਵਿਕਟਾਂ ‘ਤੇ 149 ਦੌੜਾਂ ਬਣਾਈਆਂ।