ਮੁੰਬਈ, 23 ਜਨਵਰੀ

ਬੌਲੀਵੁਡ ਅਦਾਕਾਰਾ ਰਾਖੀ ਸਾਵੰਤ ਦਾ ਸ਼ਰਲਿਨ ਚੋਪੜਾ ਨਾਲ ਵਿਵਾਦ ਵਧਣ ਤੋਂ ਬਾਅਦ ਰਾਖੀ ਸਾਵੰਤ ਨੇ ਹੁਣ ਬੰਬੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਤੋਂ ਪਹਿਲਾਂ ਸ਼ਰਲਿਨ ਨੇ ਰਾਖੀ ’ਤੇ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਸ਼ਿਕਾਇਤ ਕੀਤੀ ਸੀ ਤੇ ਪੁਲੀਸ ਨੇ ਰਾਖੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸ ਫੈਸਲੇ ਖ਼ਿਲਾਫ਼ ਰਾਖੀ ਨੇ ਸੈਸ਼ਨ ਕੋਰਟ ਵਿਚ ਪਟੀਸ਼ਨ ਪਾਈ ਪਰ ਅਦਾਲਤ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ ਜਿਸ ਕਾਰਨ ਰਾਖੀ ਨੇ ਹੁਣ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।