ਨਵੀਂ ਦਿੱਲੀ, 14 ਜਨਵਰੀ

ਆਈਪੀਐੱਲ ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਨੂੰ ਕਰੋਨਾ ਅਤੇ ਨਿਮੋਨੀਆ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਨੂੰ ਆਕਸੀਜਨ ਲਗਾਈ ਹੋਈ ਹੈ। ਇਸ ਦੀ ਜਾਣਕਾਰੀ ਮੋਦੀ ਨੇ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਮੋਦੀ ਨੇ ਕਿਹਾ ਕਿ ਉਸ ਨੂੰ ਦੋ ਹਫ਼ਤਿਆਂ ਵਿੱਚ ਦੋ ਵਾਰ ਕੋਵਿਡ ਹੋਇਆ ਅਤੇ ਬਾਅਦ ’ਚ ਨਿਮੋਨੀਆ ਹੋ ਗਿਆ। ਇਸ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਆਪਣੀ ਤਸਵੀਰ ਵੀ ਜਾਰੀ ਕੀਤੀ ਹੈ।