ਨਵੀਂ ਦਿੱਲੀ, 3 ਦਸੰਬਰ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਲੋਕ ਸਭਾ ਨੂੰ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਪੰਜਾਬ ਵਿੱਚ ਆਕਸੀਜਨ ਦੀ ਕਮੀ ਕਾਰਨ ਚਾਰ ਮੌਤਾਂ ਹੋਈਆਂ ਹਨ। ਹੇਠਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਨੇ 19 ਰਾਜਾਂ ਨੂੰ ਤਿੰਨ ਵਾਰ ਪੱਤਰ ਲਿਖ ਕੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਅੰਕੜੇ ਮੰਗੇ ਸਨ ਪਰ ਸਿਰਫ਼ ਪੰਜਾਬ ਨੇ ਹੀ ਰਿਪੋਰਟ ਦਿੱਤੀ। ਮੰਤਰੀ ਨੇ ਕਿਹਾ ਕਿ ‘ਆਕਸੀਜਨ ਦੀ ਕਮੀ’ ‘ਤੇ ਕਾਫੀ ਰਾਜਨੀਤੀ ਹੋਈ ਹੈ।