ਨਵੀਂ ਦਿੱਲੀ, 28 ਸਤੰਬਰ

ਇੱਥੋਂ ਦੀ ਅਦਾਲਤ ਨੇ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਦਿੱਲੀ ਵਕਫ਼ ਬੋਰਡ ਭਰਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇੱਕ ਕੇਸ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਇਸ ਕੇਸ ਵਿੱਚ ਹਾਲ ਹੀ ਵਿੱਚ ਅਮਾਨਤਉੱਲ੍ਹਾ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਅਮਾਨਤਉੱਲ੍ਹਾ ਖ਼ਾਨ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਏਨੀ ਹੀ ਰਾਸ਼ੀ ਦੀ ਜ਼ਾਮਨੀ ’ਤੇ ਜ਼ਮਾਨਤ ਦੇ ਦਿੱਤੀ।