ਮੈਲਬੋਰਨ, 14 ਜਨਵਰੀ

ਆਸਟਰੇਲੀਆਈ ਸਰਕਾਰ ਵੱਲੋਂ ਦੂਜੀ ਵਾਰ ਵੀਜ਼ਾ ਰੱਦ ਕਰਨ ਤੋਂ ਬਾਅਦ ਟੈਨਿਸ ਸਟਾਰ ਨੋਵਾਕ ਜੋਕੋਵਿਚ ਨੂੰ ਮੁੜ ਦੇਸ਼ ’ਚੋਂ ਬਾਹਰ ਜਾਣਾ ਪੈ ਸਕਦਾ ਹੈ। ਇਸ ਕਾਰਨ ਉਸ ਦੇ ਆਸਟਰੇਲਿਆਈ ਓਪਨ ਖੇਡਣ ਦੀ ਸੰਭਾਵਨਾ ਨਹੀਂ ਹੈ ਪਰ ਜੋਕੋਵਿਚ ਦੇ ਵਕੀਲਾਂ ਨੂੰ ਆਸ ਹੈ ਕਿ ਅਦਾਲਤ ਸਰਕਾਰ ਦੇ ਫ਼ੈਸਲੇ ਨੂੰ ਉਲਟਾ ਦੇਵੇਗੀ।