ਨਵੀਂ ਦਿੱਲੀ, 27 ਸਤੰਬਰ

ਇਸ ਵਾਰ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਪਾਰੇਖ ਨੇ 95 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਫਿਲਮ ਸਨਅਤ ਦੇ ਅਦਾਕਾਰਾਂ ਦੇ ਕੰਮ ਨੂੰ ਸਨਮਾਨਿਤ ਕਰਨ ਲਈ ਹਰ ਸਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤੇ ਜਾਂਦੇ ਹਨ।