ਇਸਲਾਮਾਬਾਦ, 22 ਅਗਸਤ

ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਗੱਦੀਓਂ ਲਾਹੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਤਿਵਾਦ ਵਿਰੋਧੀ ਐਕਟ ਤਹਿਤ ਦਰਜ ਕੇਸ ਵਿੱਚ ਪੇੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਨੇ ਅੱਜ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਸ਼ਨਿੱਚਰਵਾਰ ਨੂੰ ਇਸਲਾਮਾਬਾਦ ਵਿੱਚ ਕੀਤੀ ਰੈਲੀ ਦੌਰਾਨ ਪੁਲੀਸ, ਨਿਆਂਪਾਲਿਕਾ ਤੇ ਹੋਰਨਾਂ ਸਰਕਾਰੀ ਅਦਾਰਿਆਂ ਨੂੰ ਧਮਕਾਉਣ ਦੇ ਦੋਸ਼ ਵਿੱਚ ਖ਼ਾਨ ਖਿਲਾਫ਼ ਅਤਿਵਾਦ ਵਿਰੋਧੀ ਐਕਟ ਤਹਿਤ ਲੰਘੇ ਦਿਨ ਕੇਸ ਦਰਜ ਕੀਤਾ ਗਿਆ ਸੀ।