ਚੰਡੀਗੜ੍ਹ, 25 ਸਤੰਬਰ

ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਪਾਰਾ ਹੇਠਾਂ ਡਿੱਗ ਗਿਆ ਹੈ। ਚੰਡੀਗੜ੍ਹ ’ਚ ਵੀ ਸ਼ਨਿਚਰਵਾਰ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਇਥੇ 24 ਘੰਟਿਆਂ ’ਚ 120.6 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਅੰਮ੍ਰਿਤਸਰ ਵਿੱਚ 17.8 ਮਿਲੀਮੀਟਰ, ਲੁਧਿਆਣਾ ਵਿੱਚ 148.4 ਮਿਲੀਮੀਟਰ, ਪਟਿਆਲਾ ਵਿੱਚ 99.7 ਮਿਲੀਮੀਟਰ, ਪਠਾਨਕੋਟ ਵਿੱਚ 76.7 ਮਿਲੀਮੀਟਰ, ਬਠਿੰਡਾ ਵਿੱਚ 51.4 ਮਿਲੀਮੀਟਰ, ਫਰੀਦਕੋਟ ਵਿੱਚ 36.4 ਮਿਲੀਮੀਟਰ, ਗੁਰਦਾਸਪੁਰ ਵਿੱਚ 76 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 130.5 ਮਿਲੀਮੀਟਰ ਮੀਂਹ ਪਿਆ। ਇਸ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਸਬਜ਼ੀਆਂ ਵੀ ਨੁਕਸਾਨੀਆਂ ਗਈਆਂ ਹਨ।