ਬੇਲਾਰੀ (ਕਰਨਾਟਕ), 15 ਅਕਤੂਬਰ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿਰੋਧੀ ਹੈ। ਇਸ ਨੂੰ 40 ਫੀਸਦ ਕਮਿਸ਼ਨ ਵਾਲੀ ਸਰਕਾਰ ਕਿਹਾ ਜਾਂਦਾ ਹੈ। ਇੱਥੇ ‘ਭਾਰਤ ਜੋੜੋ ਯਾਤਰਾ’ ਨੂੰ ਸੰਬੋਧਨ ਕਰਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਐੱਸਸੀ ਅਤੇ ਐੱਸਟੀ ਵਿਰੋਧੀ ਹੈ ਅਤੇ ਦੱਬੇ-ਕੁਚਲੇ ਲੋਕਾਂ ‘ਤੇ ਜ਼ੁਲਮ 50 ਫੀਸਦੀ ਵਧ ਗਏ ਹਨ।