ਨਵੀਂ ਦਿੱਲੀ, 28 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਰੰਸੀ ਨੋਟਾਂ ‘ਤੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਛਾਪਣ ਦੀ ਮੰਗ ਕੀਤੀ ਹੈ। ਸ੍ਰੀ ਕੇਜਰੀਵਾਲ ਦੀ ਇਸ ਮੰਗ ਨੇ ਸਿਆਸੀ ਵਿਵਾਦ ਪੈਦਾ ਕਰ ਦਿੱਤਾ ਹੈ। ਵੀਰਵਾਰ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਕਿਹਾ ਕਿ 130 ਕਰੋੜ ਭਾਰਤੀਆਂ ਦੀ ਇੱਛਾ ਹੈ ਕਿ ਕਰੰਸੀ ਨੋਟਾਂ ਵਿਚ ਇਕ ਪਾਸੇ ਮਹਾਤਮਾ ਗਾਂਧੀ ਅਤੇ ਦੂਜੇ ਪਾਸੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਹੋਣ।