ਸ੍ਰੀਨਗਰ, 15 ਅਕਤੂਬਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਅਤਿਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੂਰਨ ਕ੍ਰਿਸ਼ਨ ‘ਤੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਚੌਧਰੀ ਗੁੰਡ ਖੇਤਰ ‘ਚ ਉਸ ਦੀ ਰਿਹਾਇਸ਼ ਨੇੜੇ ਹਮਲਾ ਕੀਤਾ ਗਿਆ। ਸ਼ੋਪੀਆਂ ਦੇ ਹਸਪਤਾਲ ਲਿਜਾਣ ਤੋਂ ਬਾਅਦ ਡਾਕਟਰਾਂ ਨੇ ਕ੍ਰਿਸ਼ਨ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਛਾਪੇ ਸ਼ੁਰੂ ਹੋ ਗਏ ਹਨ।