ਨਵੀਂ ਦਿੱਲੀ, 25 ਅਗਸਤ

ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਅੱਜ 15 ਦਿਨਾਂ ਬਾਅਦ ਹੋਸ਼ ਆ ਗਿਆ। ਸ੍ਰੀਵਾਸਤਵ ਦੀ ਦਿੱਲੀ ਦੇ ਏਮਜ਼ ਦੇ ਡਾਕਟਰਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਨਿੱਜੀ ਸਕੱਤਰ ਗਰਵਿਤ ਨਾਰੰਗ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।