ਮੁੰਬਈ, 14 ਅਕਤੂਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ(ਕਾਲੇ ਧਨ ਨੂੰ ਸਫੈ਼ਦ ਕਰਨ) ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਅਤੇ ਜੈਕੁਲਿਨ ਫਰਨਾਂਡੇਜ਼ ਨੂੰ ਤਲਬ ਕੀਤਾ ਹੈ। ਇਹ ਮਾਮਲਾ ਵਸੂਲੀ ਰੈਕੇਟ ਨਾਲ ਸਬੰਧ ਹੈ ਤੇ ਇਸ ਬਾਰੇ ਦਿੱਲੀ ਪੁਲੀਸ ਨੇ ਕੇਸ ਦਰਜ ਕੀਤਾ ਹੋਇਆ ਹੈ। ਕੇਂਦਰੀ ਜਾਂਚ ਏਜੰਸੀ ਪਹਿਲਾਂ ਹੀ ਉਨ੍ਹਾਂ ਦੇ ਬਿਆਨ ਦਰਜ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਅਗਲੀ ਜਾਂਚ ਲਈ ਦੁਬਾਰਾ ਗਵਾਹ ਵਜੋਂ ਤਲਬ ਕੀਤਾ ਜਾ ਰਿਹਾ ਹੈ।