ਕਾਬੁਲ, 17 ਅਗਸਤ-ਅਫ਼ਗਾਨਿਸਤਾਨ ਦੇ ਸਰਕਾਰੀ ਟੀਵੀ ਨੂੰ ਦਿੱਤੇ ਇੰਟਰਵਿਊ ਵਿੱਚ ਤਾਲਿਬਾਨ ਨੇ ਦੇਸ਼ ਵਿੱਚ ਆਮ ਮੁਆਫ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਸਾਰੇ ਲੋਕਾਂ ਨੂੰ ਆਪੋ ਆਪਣੇ ਕੰਮਕਾਰਾਂ ’ਤੇ ਪਰਤਣ ਦੀ ਅਪੀਲ ਕੀਤੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਔਰਤਾਂ ਪੀੜਤ ਹੋਣ। ਇਸ ਲਈ ਤਾਲਿਬਾਨ ਉਨ੍ਹਾਂ ਨੂੰ ਸਰਕਾਰ ਦਾ ਹਿੱਸਾ ਬਣਨ ਦੀ ਗੁਜ਼ਾਰਿਸ਼ ਕਰਦੇ ਹਨ।